February 22, 2013

Sabh Kahhu Mukhahu Rikheekays Haray


ਹੁਕਮ ਹੀ ਦਾਤਾ ਹੈ l ਜਿਹਦਾ ਜਗ (ਸਰੀਰ) ਵਿੱਚ ਹੈ ਉਹ ਭਿਖਾਰੀ ਹੈ l ਰਿਸ਼ੀ ਉਸਨੂੰ ਕਹਿੰਦੇ ਨੇ ਜੋ ਗੁਰਮਤ ਦਾ ਧਾਰਨੀ ਹੋਵੇ l ਜਿਸਦੀ ਸੁਰਤ ਮਾਇਆ ਤੋਂ (ਪਰੇ) ਅੱਗੇ ਚੱਲੀ ਗਈ ਉਹ ਰਿਖੀ ਹੈ  l 

ਪੰਨਾ 1313 ਸਤਰ 22
ਇਕੁ ਦਾਤਾ ਸਭੁ ਜਗਤੁ ਭਿਖਾਰੀਆ ਹਰਿ ਜਾਚਹਿ ਸਭ ਮੰਗ ਮੰਗਨਾ ॥
ਸੇਵਕੁ ਠਾਕੁਰੁ ਸਭੁ ਤੂਹੈ ਤੂਹੈ ਗੁਰਮਤੀ ਹਰਿ ਚੰਗ ਚੰਗਨਾ ॥
ਸਭਿ ਕਹਹੁ ਮੁਖਹੁ ਰਿਖੀਕੇਸੁ ਹਰੇ ਰਿਖੀਕੇਸੁ ਹਰੇ ਜਿਤੁ ਪਾਵਹਿ ਸਭ ਫਲ ਫਲਨਾ ॥੨॥
ਬਾਣੀ: ਕਾਨੜੇ ਕੀ ਵਾਰ     ਰਾਗੁ: ਰਾਗੁ ਕਾਨੜਾ,     ਮਹਲਾ ੪



Funhay Mahlaa 5

ੴ ਸਤਿਗੁਰ ਪ੍ਰਸਾਦਿ ॥
ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥
ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥
ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥
ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥
ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥
ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥
ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥

ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥
ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥
ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥
ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥


ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥
ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥
ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥
ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥

ਆਸਾ ਇਤੀ ਆਸ ਕਿ ਆਸ ਪੁਰਾਈਐ ॥
ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥
ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥
ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥

ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥
ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥
ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥
ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥

ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥
ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥
ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥
ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥

ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥
ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥
ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥
ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥

ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥
ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥
ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥
ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥

ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥

ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥

ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥
ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥
ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥
ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥

ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥
ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥
ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥


ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥
ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥
ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥
ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥


ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥
ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥
ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥
ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥

ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥
ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥
ਤੀਖਣ ਬਾਣ ਚਲਾਇ ਨਾਮੁ ਪ੍ਰਭ ਧ੍ਯ੍ਯਾਈਐ ॥
ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥
ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥
ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥
ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥
ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥
ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥
ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥
ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥
ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥
ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥
ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥
ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥
ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥

ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥
ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥
ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥
ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥

ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥
ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥
ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥
ਹਰਿਹਾਂ ਹਉ ਬਲਿਹਾਰੀ ਤਿੰਨ੍ਹ੍ਹ ਜਿ ਹਰਿ ਰੰਗੁ ਰਾਵਣੇ ॥੨੨॥

ਵੈਦਾ ਸੰਦਾ ਸੰਗੁ ਇਕਠਾ ਹੋਇਆ ॥
ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥
ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥
ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥

~>~>~>~>~> :`: <~<~<~<~~<